ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ
ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ
ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ
ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥
੪॥੧੦॥੫੭॥
Link to this comment:
All Comments (0)