PATH RECITED BY BHAI SURINDER SINGH JODHPURI AS PER MARYADA OF SHRI DARBAR SAHIB (GOLDEN TEMPLE) AMRITSAR
PATH WRITTEN AT ANG 13 SGGS JI
READ ALONG WITH LISTENING (13)
http://www.proudtobesikh.com/khalsa/SharedFiles/linktracker.aspx?name=Learn2R...
ਰਾਗੁ ਧਨਾਸਰੀ ਮਹਲਾ ੧ ॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥
Link to this comment:
All Comments (0)