Bhai Baljeet Singh Gurmeet Singh at Gurudwara Sis Ganj Sahib
ਤਿਲੰਗ ਮਹਲਾ 5 ਘਰੁ 3 ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥1॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥2॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥3॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ
॥4॥3॥
Link to this comment:
All Comments (0)