Sung by Bibi Gursharan Kaur at Gurbani Gaveh Bhai-2008
ਬਸੰਤੁ ਮਹਲਾ ੫ ਹਿੰਡੋਲ ॥ ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥ ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥ ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥ ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥ ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥ ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥ ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥ ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥ ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥ ਬਸੰਤੁ ਹਿੰਡੋਲ ਮਹਲਾ ੫ ॥ ਮੂਲੁ ਨ ਬੂਝੈ ਆਪੁ ਨ ਸੂਝੈ ਭਰਮਿ ਬਿਆਪੀ ਅਹੰ ਮਨੀ ॥੧॥ ਪਿਤਾ ਪਾਰਬ੍ਰਹਮ ਪ੍ਰਭ ਧਨੀ ॥ ਮੋਹਿ ਨਿਸਤਾਰਹੁ ਨਿਰਗੁਨੀ ॥੧॥ ਰਹਾਉ ॥ ਓਪਤਿ ਪਰਲਉ ਪ੍ਰਭ ਤੇ ਹੋਵੈ ਇਹ ਬੀਚਾਰੀ ਹਰਿ ਜਨੀ ॥੨॥ ਨਾਮ ਪ੍ਰਭੂ ਕੇ ਜੋ ਰੰਗਿ ਰਾਤੇ ਕਲਿ ਮਹਿ ਸੁਖੀਏ ਸੇ ਗਨੀ ॥੩॥ ਅਵਰੁ ਉਪਾਉ ਨ ਕੋਈ ਸੂਝੈ ਨਾਨਕ ਤਰੀਐ ਗੁਰ ਬਚਨੀ ॥੪॥੩॥੨੧॥
gurubani gan as well as pushtimargi kirtan gan both have classical base thank you enjoy.
mrprabodhan1 1 year ago
Beautiful presentation
charanjitsb 3 years ago